ਹਰ ਸਾਲ 27 ਜਨਵਰੀ ਨੂੰ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅਤੇ 10 ਫਰਵਰੀ ਨੂੰ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਜੀ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਵੱਡੇ ਪੱਧਰ ’ਤੇ ਮਨਾਏ ਜਾਂਦੇ ਹਨ। ਇਹ ਸਾਰੇ ਪਾਵਨ ਸਮਾਗਮ ਸ੍ਰੀ ਮਾਨ ਸੰਤ ਬਾਬਾ ਦਰਸ਼ਨ ਸਿੰਘ ਜੀ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾਂਦੇ ਹਨ।
ਇਨ੍ਹਾਂ ਪਾਵਨ ਦਿਹਾੜਿਆਂ ਮੌਕੇ ਵੱਡੇ ਦੀਵਾਨ ਸਜਦੇ ਹਨ, ਜਿਨ੍ਹਾਂ ਵਿੱਚ ਸੰਤ-ਮਹਾਪੁਰਸ਼, ਸਿੰਘ ਸਾਹਿਬਾਨ, ਨਿਹੰਗ ਸਿੰਘ ਜਥੇਬੰਦੀਆਂ, ਪੰਥ ਪ੍ਰਸਿੱਧ ਰਾਗੀ, ਢਾਡੀ ਜਥੇ, ਕਥਾ ਵਾਚਕ ਅਤੇ ਹੋਰ ਗੁਰਮਤਿ ਪ੍ਰਚਾਰਕ ਹਾਜ਼ਰੀ ਭਰਦੇ ਹਨ। ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੀ ਮਹਾਨ ਸ਼ਹਾਦਤ ਅਤੇ ਸਿੱਖੀ ਸਿਦਕ ਨੂੰ ਸ਼ਰਧਾ ਨਾਲ ਯਾਦ ਕਰਦੀਆਂ ਹਨ। ਸਮੂਹ ਸੰਗਤਾਂ ਵੱਲੋਂ ਲੰਗਰ ਅਤੇ ਵੱਖ-ਵੱਖ ਸੇਵਾਵਾਂ ਰਾਹੀਂ ਵੱਧ-ਚੜ੍ਹ ਕੇ ਸਹਿਯੋਗ ਕੀਤਾ ਜਾਂਦਾ ਹੈ।
ਹਰ ਐਤਵਾਰ ਦੁਪਹਿਰ 11:30 ਵਜੇ ਤੋਂ 3:30 ਵਜੇ ਤੱਕ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਜੀ ਵਿਖੇ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਚੁਪਹਿਰਾ ਸਾਹਿਬ ਕੱਟਿਆਂ ਜਾਂਦਾ ਹੈ।
ਵਾਹਿਗੁਰੂ ਜੀ ਕਾ ਖਾਲਸਾ॥
ਵਾਹਿਗੁਰੂ ਜੀ ਕੀ ਫਤਹਿ॥
Copyright © 2026 Gurdwara Tahla Sahib. All Rights Reserved.